Monday, May 27, 2024
HomePUNJABਕਪੂਰਥਲਾ CIA ਟੀਮ ਨੇ ਹੈਰੋਇਨ ਸਮੇਤ ਫੜਿਆ ਨਸ਼ਾ ਤਸਕਰ, ਪੁਲਿਸ ਨੂੰ ਦੇਖ...

ਕਪੂਰਥਲਾ CIA ਟੀਮ ਨੇ ਹੈਰੋਇਨ ਸਮੇਤ ਫੜਿਆ ਨਸ਼ਾ ਤਸਕਰ, ਪੁਲਿਸ ਨੂੰ ਦੇਖ ਕੇ ਲੱਗਿਆ ਸੀ ਭੱਜਣ

ਕਪੂਰਥਲਾ ‘ਚ ਸੀ.ਆਈ.ਏ ਸਟਾਫ ਨੇ ਟੈਲੀਫੋਨ ਐਕਸਚੇਂਜ ਨੇੜਿਓਂ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਖ਼ਿਲਾਫ਼ ਥਾਣਾ ਸਿਟੀ ਵਿਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਐਸਆਈ ਨਿਰਮਲ ਸਿੰਘ ਪੁਲਿਸ ਪਾਰਟੀ ਸਮੇਤ ਸ੍ਰੀ ਗੁਰਦੁਆਰਾ ਸਾਹਿਬ ਵੱਲ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਟੀਮ ਟੈਲੀਫੋਨ ਐਕਸਚੇਂਜ ਨੇੜੇ ਪੁੱਜੀ ਤਾਂ ਸਕੂਲ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਟੀਮ ਨੂੰ ਦੇਖ ਕੇ ਨੌਜਵਾਨ ਡਰ ਗਿਆ ਅਤੇ ਪਿੱਛੇ ਨੂੰ ਭੱਜਣ ਲੱਗਾ।

ਇਸ ਦੌਰਾਨ ਉਸ ਨੇ ਆਪਣੇ ਹੱਥ ਵਿਚ ਫੜਿਆ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਜਦੋਂ ਪੁਲਿਸ ਟੀਮ ਨੇ ਕਾਬੂ ਕੀਤੇ ਨੌਜਵਾਨ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਬਲਜਿੰਦਰ ਉਰਫ਼ ਸੋਨੂੰ ਵਾਸੀ ਮੁਹੱਲਾ ਉੱਚਾ ਢੋਡਾ ਦੱਸਿਆ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਕਿਸ-ਕਿਸ ਨੂੰ ਨਸ਼ਾ ਸਪਲਾਈ ਕਰਨ ਆਇਆ ਸੀ, ਇਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

 

RELATED ARTICLES

Most Popular