Monday, May 27, 2024
HomePUNJABਛੱਤੀਸਗੜ੍ਹ ਦੇ ਬੀਜਾਪੁਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਢੇਰ

ਛੱਤੀਸਗੜ੍ਹ ਦੇ ਬੀਜਾਪੁਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਢੇਰ

ਬੀਜਾਪੁਰ: ਛੱਤੀਸਗੜ੍ਹ ਦੇ ਅਤਿਵਾਦ ਪ੍ਰਭਾਵਤ ਬੀਜਾਪੁਰ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 5 ਨਕਸਲੀ ਮਾਰੇ ਗਏ। ਪੁਲਿਸ ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ।  ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹੇ ਦੇ ਗੰਗਾਲੂਰ ਥਾਣਾ ਖੇਤਰ ਦੇ ਪੀਡੀਆ ਪਿੰਡ ਦੇ ਜੰਗਲ ਖੇਤਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਪੰਜ ਨਕਸਲੀ ਮਾਰੇ ਗਏ।

ਉਨ੍ਹਾਂ ਦਸਿਆ ਕਿ ਗੰਗਾਲੂਰ ਥਾਣਾ ਖੇਤਰ ’ਚ ਨਕਸਲ ਵਿਰੋਧੀ ਮੁਹਿੰਮ ’ਚ ਸੁਰੱਖਿਆ ਬਲਾਂ ਨੂੰ ਭੇਜਿਆ ਗਿਆ ਹੈ। ਜਦੋਂ ਟੀਮ ਪੀਡੀਆ ਪਿੰਡ ਦੇ ਜੰਗਲ ’ਚ ਸੀ ਤਾਂ ਨਕਸਲੀਆਂ ਨੇ ਸੁਰੱਖਿਆ ਫ਼ੋਰਸ ’ਤੇ ਗੋਲੀਬਾਰੀ ਸ਼ੁਰੂ ਕਰ ਦਿਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸ ਨੇ ਵੀ ਜਵਾਬੀ ਕਾਰਵਾਈ ਕੀਤੀ।  ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਫ਼ੋਰਸ ਨੇ ਘਟਨਾ ’ਚ ਮਾਰੇ ਗਏ ਪੰਜ ਮਾਉਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਨਕਸਲੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ ਹੈ। 16 ਅਪ੍ਰੈਲ ਨੂੰ ਸੂਬੇ ਦੇ ਕਾਂਕੇਰ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 29 ਨਕਸਲੀ ਮਾਰੇ ਗਏ ਸਨ। ਪੀਟੀਆਈ

RELATED ARTICLES

Most Popular