Monday, May 27, 2024
HomePUNJABਜਲੰਧਰ ‘ਚ ਦਿਨ-ਦਿਹਾੜੇ ਬੱਸ ਤੋਂ ਉਤਰਦੇ ਵਿਅਕਤੀ ’ਤੇ ਚੱਲੀਆਂ ਗੋਲ਼ੀਆਂ

ਜਲੰਧਰ ‘ਚ ਦਿਨ-ਦਿਹਾੜੇ ਬੱਸ ਤੋਂ ਉਤਰਦੇ ਵਿਅਕਤੀ ’ਤੇ ਚੱਲੀਆਂ ਗੋਲ਼ੀਆਂ

ਜਲੰਧਰ ਦੇ ਵਡਾਲਾ ਚੌਕ ਨੇੜੇ ਐਤਵਾਰ ਨੂੰ ਦਿਨ ਦਿਹਾੜੇ ਤਬਾੜਤੋੜ ਗੋਲ਼ੀਆਂ ਚਲਾਈਆਂ ਗਈਆਂ। ਗੋਲ਼ੀ ਲੱਗਣ ਨਾਲ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੋਈ ਥਾਣਾ ਭਾਰਗਵ ਕੈਂਪ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਅਤੇ ਹਮਲਾਵਰ ਇੱਕੋ ਬੱਸ ਤੋਂ ਉਤਰੇ ਸਨ। ਹਮਲਾਵਰ ਵਡਾਲਾ ਚੌਕ ਨੇੜੇ ਗੋਲ਼ੀ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਮੁਲਜ਼ਮ ਹਮਲਾਵਰ ਵੀ ਉਸੇ ਬੱਸ ’ਚ ਸਫ਼ਰ ਕਰ ਰਿਹਾ ਸੀ ਜਿਸ ’ਚੋਂ ਨੌਜਵਾਨ ਹੇਠਾਂ ਉਤਰਿਆ ਸੀ। ਜ਼ਖਮੀ ਨੌਜਵਾਨ ਬੱਸ ਤੋਂ ਉਤਰ ਕੇ ਵਡਾਲਾ ਚੌਕ ਵੱਲ ਜਾ ਰਿਹਾ ਸੀ ਕਿ ਪਿੱਛੇ ਤੋਂ ਆਏ ਹਮਲਾਵਰ ਨੇ ਗੋਲ਼ੀਆਂ ਚਲਾ ਦਿੱਤੀਆਂ। ਨੌਜਵਾਨ ਦੀ ਕਮਰ ਨੇੜੇ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੋਲ਼ੀ ਕਮਰ ‘ਚੋਂ ਲੰਘ ਗਈ। ਫ਼ਿਲਹਾਲ ਉਹ ਕੋਈ ਬਿਆਨ ਦੇਣ ਦੀ ਸਥਿਤੀ ’ਚ ਨਹੀਂ ਸਨ। ਜਿਸ ਕਾਰਨ ਪੁਲਿਸ ਉਸ ਦੇ ਬਿਆਨ ਦਰਜ ਨਹੀਂ ਕਰ ਸਕੀ। ਨਾ ਹੀ ਜ਼ਖ਼ਮੀ ਨੌਜਵਾਨ ਦੀ ਪਛਾਣ ਹੋ ਸਕੀ ਹੈ। ਥਾਣਾ ਭਾਰਗਵ ਕੈਂਪ ਦੀ ਪੁਲਿਸ ਵੱਲੋਂ ਜਲ਼ਦ ਹੀ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ |

ਵਾਰਦਾਤ ਦੀ ਸਾਰੀ ਘਟਨਾ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਜਿਸ ‘ਚ ਦੋਸ਼ੀ ਪੀੜਤਾ ਨੂੰ ਗੋਲ਼ੀ ਮਾਰਦਾ ਨਜ਼ਰ ਆ ਰਿਹਾ ਹੈ। ਰਾਹਗੀਰਾਂ ਅਨੁਸਾਰ ਉਕਤ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਘਟਨਾ ਵਾਲੀ ਥਾਂ ‘ਤੇ ਕਾਫ਼ੀ ਖੂਨ ਖਿਲਰਿਆ ਹੋਇਆ ਸੀ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

RELATED ARTICLES

Most Popular