Sunday, December 8, 2024
HomePUNJABਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਲਗਾਈਆਂ ਪਾਬੰਦੀਆਂ

ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਲਗਾਈਆਂ ਪਾਬੰਦੀਆਂ

Sri Muktsar Sahib : ਜ਼ਿਲ੍ਹਾ ਮੈਜਿਸਟ੍ਰੇਟ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਨੇ ਧਾਰਾ 144 ਜ਼ਾਬਤਾ ਫੌਜ਼ਦਾਰੀ ਸੰਘਤਾ 1973 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ (Voting) ਖਤਮ ਹੋਣ ਤੋਂ 48 ਘੰਟੇ ਪਹਿਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਚੱਲਣ ਫਿਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ-2024 ਲਈ ਪੋਲਿੰਗ (Voting) 1 ਜੂਨ 2024 ਨੂੰ ਨਿਰਧਾਰਤ ਕੀਤੀ ਗਈ ਹੈ। ਲੋਕ ਸਭਾ ਚੋਣਾਂ-2024 ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਕਮਿਸ਼ਨ ਵਲੋਂ ਸਟੈਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ) ਜਾਰੀ ਕੀਤੀ ਗਈ ਹੈ। ਇਸ ਐਸ.ਓ.ਪੀ. ਅਨੁਸਾਰ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਲਾਜ਼ਮੀ ਹਨ।

ਇਹ ਹੁਕਮ ਡਿਊਟੀ ਤੇ ਤੈਨਾਤ ਸੁਰੱਖਿਆ/ ਪੁਲਿਸ ਅਮਲੇ ਤੇ, ਸਰਕਾਰੀ ਫੰਕਸ਼ਨਾਂ ਤੇ, ਵਿਆਹ ਸ਼ਾਦੀਆਂ/ ਧਾਰਮਿਕ ਨਗਰ ਕੀਰਤਨਾਂ, ਮਾਤਮੀ ਸਮਾਗਮਾਂ ਤੇ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲਾਗੂ ਨਹੀਂ ਹੋਵੇਗਾ।

RELATED ARTICLES

Most Popular