Saturday, November 23, 2024
HomePUNJABਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਤੀ ਅਰਜ਼ੀ ਤੋਂ ਬਾਅਦ, LG ਨੇ ਪੱਤਰ ਦਾ...

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਤੀ ਅਰਜ਼ੀ ਤੋਂ ਬਾਅਦ, LG ਨੇ ਪੱਤਰ ਦਾ ਲਿਆ ਨੋਟਿਸ

Delhi High Court : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਹਾਲ ਹੀ ’ਚ ਰੋਜ਼ ਐਵੇਨਿਊ ਅਦਾਲਤ ’ਚ ਸੁਣਵਾਈ ਦੌਰਾਨ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਧਾਰਾ 302 ਅਤੇ 325 ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਜਿਸ ਮਗਰੋਂ ਇਸ ਮਾਮਲੇ ’ਚ  ਦਿੱਲੀ ਦੇ ਲੈਫਟੀਨੈਂਟ ਗਵਰਨਰ  ਨੂੰ ਸਾਰੀ ਜਾਣਕਾਰੀ ਦੇ ਦਿੱਤੀ ਗਈ ਸੀ। ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਤੀ ਗਈ ਅਰਜ਼ੀ ਤੋਂ ਬਾਅਦ, LG ਨੇ ਪੱਤਰ ਦਾ ਨੋਟਿਸ ਲਿਆ ਅਤੇ SIT ਨੂੰ ਇਸ ਵਿਰੁੱਧ ਹਾਈ ਕੋਰਟ ਵਿਚ ਅਪੀਲ ਦਾਇਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਹਾਈ ਕੋਰਟ ’ਚ ਬਹਿਸ ਹੋਈ ਤਾਂ ਮਾਣਯੋਗ ਜੱਜ ਨੇ ਮੰਨਿਆ ਕਿ ਉਸ ਨੂੰ ਬਰੀ ਕਰਨਾ ਗਲ਼ਤ ਸੀ ਅਤੇ ਸੱਜਣ ਕੁਮਾਰ ਖ਼ਿਲਾਫ਼ ਧਾਰਾ 302 ਅਤੇ 325 ਜੋੜ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਅਤੇ ਕਮੇਟੀ ਦੀ ਵੱਡੀ ਜਿੱਤ ਹੈ।

RELATED ARTICLES

Most Popular