Monday, May 27, 2024
HomePUNJABਪਾਕਿਸਤਾਨ ਨੇ ਵਿਸਾਖੀ ਸਮਾਗਮਾਂ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ਾ ਜਾਰੀ...

ਪਾਕਿਸਤਾਨ ਨੇ ਵਿਸਾਖੀ ਸਮਾਗਮਾਂ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ਾ ਜਾਰੀ ਕੀਤੇ

ਨਵੀਂ ਦਿੱਲੀ: ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ਾ ਜਾਰੀ ਕੀਤੇ ਹਨ, ਜਿਸ ਨਾਲ ਉਹ 13 ਤੋਂ 22 ਅਪ੍ਰੈਲ ਤਕ ਪਾਕਿਸਤਾਨ ਵਿਚ ਹੋਣ ਵਾਲੇ ਸਾਲਾਨਾ ਵਿਸਾਖੀ ਜਸ਼ਨਾਂ ਵਿਚ ਹਿੱਸਾ ਲੈ ਸਕਣਗੇ। ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਹ ਜਾਣਕਾਰੀ ਭਾਰਤ ’ਚ ਪਾਕਿਸਤਾਨ ਹਾਈ ਕਮਿਸ਼ਨ ਨੇ ਦਿਤੀ। ਹਰ ਸਾਲ ਦੁਨੀਆਂ ਭਰ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਪਾਕਿਸਤਾਨ ਵਿਚ ਵਿਸਾਖੀ ਮਨਾਉਣ ਲਈ ਇਕੱਠੇ ਹੁੰਦੇ ਹਨ, ਜਿਨ੍ਹਾਂ ਵਿਚ ਹਸਨ ਅਬਦਾਲ ਵਿਚ ਗੁਰਦੁਆਰਾ ਪੰਜਾ ਸਾਹਿਬ ਅਤੇ ਲਾਹੌਰ ਵਿਚ ਗੁਰਦੁਆਰਾ ਡੇਰਾ ਸਾਹਿਬ ਸ਼ਾਮਲ ਹਨ।

ਭਾਰਤ ’ਚ ਪਾਕਿਸਤਾਨ ਹਾਈ ਕਮਿਸ਼ਨ ਨੇ ਇਕ ਪੋਸਟ ’ਚ ਕਿਹਾ, ‘‘ਵਿਸਾਖੀ ਦੇ ਮੌਕੇ ’ਤੇ @ਪਾਕਿਇਨਇੰਡੀਆ ਨੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 13 ਤੋਂ 22 ਅਪ੍ਰੈਲ 2024 ਤਕ ਪਾਕਿਸਤਾਨ ’ਚ ਹੋਣ ਵਾਲੇ ਸਾਲਾਨਾ ਤਿਉਹਾਰ ’ਚ ਹਿੱਸਾ ਲੈਣ ਲਈ 2843 ਵੀਜ਼ਾ ਜਾਰੀ ਕੀਤੇ ਹਨ।’’ ਪਿਛਲੇ ਸਾਲ ਨਵੰਬਰ ਵਿਚ ਪਾਕਿਸਤਾਨ ਹਾਈ ਕਮਿਸ਼ਨ ਨੇ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਨੂੰ ਲਗਭਗ 3,000 ਵੀਜ਼ਾ ਜਾਰੀ ਕੀਤੇ ਸਨ।

ਪਾਕਿਸਤਾਨ ਹਾਈ ਕਮਿਸ਼ਨ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਵੀਜ਼ਾ ਜਾਰੀ ਕਰਨਾ ਧਾਰਮਕ ਅਸਥਾਨਾਂ ਦੀ ਯਾਤਰਾ ’ਤੇ 1974 ਦੇ ਪਾਕਿਸਤਾਨ-ਭਾਰਤ ਪ੍ਰੋਟੋਕੋਲ ਦੇ ਢਾਂਚੇ ਦੇ ਤਹਿਤ ਆਉਂਦਾ ਹੈ। ਗੁਰੂ ਨਾਨਕ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਹਾਈ ਕਮਿਸ਼ਨ, ਨਵੀਂ ਦਿੱਲੀ ਨੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ ਨਿਰਧਾਰਤ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਲਗਭਗ 3000 ਵੀਜ਼ੇ ਜਾਰੀ ਕੀਤੇ ਹਨ। ਇਹ 25 ਨਵੰਬਰ ਤੋਂ 04 ਦਸੰਬਰ 2023 ਤਕ ਪਾਕਿਸਤਾਨ ’ਚ ਕੀਤਾ ਜਾਵੇਗਾ। ਇਸ ਯਾਤਰਾ ਦੌਰਾਨ ਸ਼ਰਧਾਲੂ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਇਸ ਮੌਕੇ ਅਪਣੇ ਵਿਚਾਰ ਪ੍ਰਗਟ ਕਰਦਿਆਂ ਏਜਾਜ਼ ਖਾਨ ਨੇ ਸ਼ਰਧਾਲੂਆਂ ਨੂੰ ਨਿੱਘੀਆਂ ਮੁਬਾਰਕਾਂ ਦਿਤੀਆਂ ਅਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

RELATED ARTICLES

Most Popular