Sunday, June 16, 2024
HomePUNJABਫਾਜ਼ਿਲਕਾ ’ਚ ਗਰਮੀ ਜ਼ਿਆਦਾ ਹੋਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

ਫਾਜ਼ਿਲਕਾ ’ਚ ਗਰਮੀ ਜ਼ਿਆਦਾ ਹੋਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

ਫਾਜ਼ਿਲਕਾ ’ਚ ਬੀਤੇ ਦਿਨੀਂ ਗਰਮੀ ਕਾਰਨ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ, ਜਾਣਕਾਰੀ ਮੁਤਾਬਕ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਇੱਟਾਂ ਦੇ ਭੱਠੇ ’ਤੇ ਕੰਮ ਕਰਨ ਵਾਲਾ ਪਵਨ ਕੁਮਾਰ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਰਸਤੇ ਵਿੱਚ ਗਰਮੀ ਕਾਰਨ ਉਸ ਨੂੰ ਘਬਰਾਹਟ ਹੋਣ ਲੱਗੀ। ਇਸ ਦੌਰਾਨ ਉਹ ਪਾਣੀ ਪੀਣ ਲਈ ਖਾਲ ‘ਚ ਵੜ ਗਿਆ, ਜਿੱਥੇ ਚੱਕਰ ਆਉਣ ਨਾਲ ਉਹ ਖਾਲ ਵਿੱਚ ਹੀ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਪਹੁੰਚੇ ਥਾਣਾ ਅਰਨੀਵਾਲਾ ਦੇ ਸਬ ਇੰਸਪੈਕਟਰ ਐੱਸਐੱਚਓ ਤਰਸੇਮ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦਾ ਨਾਂਅ ਪਵਨ ਕੁਮਾਰ ਹੈ, ਜਿਸ ਦੀ ਉਮਰ ਕਰੀਬ 19 ਸਾਲ ਹੈ । ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਪੁਲਿਸ ਅਧਿਕਾਰੀ ਮੁਤਾਬਕ ਇਸ ਮਾਮਲੇ ‘ਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।  ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚੇ ਦੀ ਵਿਖੇ ਰਖਵਾ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਪਰਿਵਾਰ ਦੇ ਬਿਆਨਾਂ ਤੇ ਕੀਤੀ ਜਾ ਰਹੀ ਹੈ।

RELATED ARTICLES

Most Popular