Friday, November 7, 2025

ਲੁਧਿਆਣਾ ਦੀ ਧਾਗਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਲੁਧਿਆਣਾ ਦੇ ਪੁਨੀਤ ਨਗਰ ਟਿੱਬਾ ਰੋਡ ਸਥਿਤ ਧਾਰਾ ਫੈਕਟਰੀ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿਚ ਹਫੜਾ-ਦਫੜੀ ਮੱਚ ਗਈ। ਗੋਦਾਮ ’ਚੋਂ ਧੂੰਆਂ ਨਿਕਲਦਾ ਦੇਖ ਕੇ ਇਲਾਕੇ ਦੇ ਲੋਕਾਂ ਨੇ ਤੁਰੰਤ ਗੋਦਾਮ ’ਚ ਕੰਮ ਕਰਦੇ ਮੁਲਾਜ਼ਮਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਆਪਣੀ ਜਾਨ ਬਚਾਈ।

ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੀਆਂ ਇਮਾਰਤਾਂ ਦੇ ਲੋਕ ਵੀ ਆਪਣੇ ਘਰ ਛੱਡ ਕੇ ਬਾਹਰ ਆ ਗਏ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਇਲਾਕਾ ਨਿਵਾਸੀ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਘਰ ਇਮਾਰਤ ਦੇ ਪਿੱਛੇ ਹੈ ਜਿੱਥੇ ਗੋਦਾਮ ਨੂੰ ਅੱਗ ਲੱਗੀ ਸੀ।

ਕਰੀਬ ਡੇਢ ਘੰਟੇ ਤੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਲਈ ਪਾਣੀ ਦਾ ਵੀ ਪ੍ਰਬੰਧ ਕੀਤਾ ਪਰ ਅੱਗ ਵਧਦੀ ਹੀ ਗਈ। ਗਲੀਆਂ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਪਾਈਪਾਂ ਨੂੰ ਘਟਨਾ ਵਾਲੀ ਥਾਂ ਤੱਕ ਪਹੁੰਚਾਉਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੱਗ ਲੱਗਣ ਕਾਰਨ ਗੋਦਾਮ’ਚ ਪਿਆ ਸਾਰਾ ਧਾਗਾ ਸੜ ਕੇ ਸੁਆਹ ਹੋ ਗਿਆ।

Hot this week

Related Articles

Popular Categories