Thursday, October 24, 2024
HomePUNJABਪੰਜਾਬ 'ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 46 ਡਿਗਰੀ ਤੋਂ ਹੋਇਆ...

ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 46 ਡਿਗਰੀ ਤੋਂ ਹੋਇਆ ਪਾਰ

Punjab Weather Update: ਪੰਜਾਬ ਨੂੰ ਅੱਜ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ।

ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ। ਗਰਮੀ ਦੀ ਲਹਿਰ ਕਾਰਨ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ – ਸ਼ਹਿਰ ‘ਚ ਤਾਪਮਾਨ 45 ਡਿਗਰੀ ਤੋਂ ਵੱਧ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਆਰੇਂਜ ਅਲਰਟ ਦਿਤਾ ਗਿਆ ਹੈ।
ਜਲੰਧਰ— ਸ਼ਹਿਰ ਦਾ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਲੁਧਿਆਣਾ- ਸ਼ਹਿਰ ਦਾ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular