Saturday, April 12, 2025
HomePUNJABਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਵਿਚ ਅਰਵਿੰਦ ਕੇਜਰੀਵਾਲ ਨਾਲ ਕੀਤੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ਵਿਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿਚ ਬੰਦਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ ਦੇਸ਼ ਅਤੇ ਲੋਕਾਂ ਬਾਰੇ ਪੁੱਛਿਆ। ਉਨ੍ਹਾਂ ਨੇ ਕੇਜਰੀਵਾਲ ਨੂੰ ਦਸਿਆ ਕਿ ਪੂਰਾ ਦੇਸ਼ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗਲਤ ਦੱਸ ਰਿਹਾ ਹੈ।

ਸੀਐਮ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਇੰਡੀਆ ਗਠਜੋੜ ਦੇ ਆਗੂਆਂ ਦੇ ਸੱਦੇ ਉਤੇ ਚੋਣ ਪ੍ਰਚਾਰ ਲਈ ਜਾਣ ਲਈ ਵੀ ਕਿਹਾ ਅਤੇ ਕਿਹਾ ਕਿ ਇਹ ਚੋਣ ਜਿੱਤ ਹਾਰ ਲਈ ਨਹੀਂ ਸਗੋਂ ਸੰਵਿਧਾਨ ਨੂੰ ਬਚਾਉਣ ਲਈ ਹੈ। ਇਸ ਤੋਂ ਇਲਾਵਾ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਣਿਆ।

ਅਰਵਿੰਦ ਕੇਜਰੀਵਾਲ ਦੀ ਸਿਹਤ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਇੰਸੁਲਿਨ ਮਿਲ ਰਹੀ ਹੈ ਤੇ ਰੂਟੀਨ ਵਿਚ ਚੈੱਕਅਪ ਵੀ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਮੁਲਾਕਾਤ ਉਸੇ ਤਰ੍ਹਾਂ ਹੋਈ, ਜਿਵੇਂ ਪਿਛਲੀ ਵਾਰ ਹੋਈ ਸੀ।

RELATED ARTICLES

Most Popular