Friday, November 22, 2024
HomePUNJABਰਾਜਪਾਲ ਨੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਦਾ ਸਿੱਖ ਧਰਮ ਦੇ ਗੌਰਵਮਈ...

ਰਾਜਪਾਲ ਨੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਦਾ ਸਿੱਖ ਧਰਮ ਦੇ ਗੌਰਵਮਈ ਇਤਿਹਾਸ ’ਚ ਵਿਸ਼ੇਸ਼ ਮਹੱਤਵ ਹੈ

Vaisakhi Celebration: ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵਿਸਾਖੀ ਮੌਕੇ ਦੇਸ਼-ਵਿਦੇਸ਼ ਵਿਚ ਵਸਦੇ ਸਮੂਹ ਪੰਜਾਬੀਆਂ ਨੂੰ ਇਸ ਸ਼ੁਭ ਤਿਉਹਾਰ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਪਣੇ ਸੰਦੇਸ਼ ਵਿਚ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਬਹੁਪੱਖੀ ਮਹੱਤਤਾ ਰੱਖਦਾ ਹੈ। ਇਹ ਵਾਢੀ ਦੇ ਮੌਸਮ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ ਜੋ ਖੁਸ਼ੀਆਂ ਅਤੇ ਖੁਸ਼ਹਾਲੀ ਦਾ ਸੰਕੇਤ ਦਿੰਦਾ ਹੈ। ਇਸ ਦੇ ਨਾਲ ਹੀ ਇਹ ਤਿਉਹਾਰ ਦੇਸ਼ ਦੀ ਤਰੱਕੀ ਵਿਚ ਸਾਡੇ ਕਿਸਾਨਾਂ ਦੇ ਯੋਗਦਾਨ ਲਈ ਉਹਨਾਂ ਦਾ ਧੰਨਵਾਦ ਕਰਨ ਦਾ ਮੌਕਾ ਵੀ ਹੈ।

ਰਾਜਪਾਲ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਦਾ ਸਿੱਖ ਧਰਮ ਦੇ ਗੌਰਵਮਈ ਇਤਿਹਾਸ ’ਚ ਵਿਸ਼ੇਸ਼ ਮਹੱਤਵ ਹੈ ਕਿਉਂਕਿ ਅੱਜ ਦੇ ਦਿਨ 1699 ਵਿਚ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਜ਼ੁਲਮ ਦਾ ਟਾਕਰਾ ਕਰਨ ਲਈ ‘ਖ਼ਾਲਸਾ ਪੰਥ’ ਦੀ ਸਥਾਪਨਾ ਕੀਤੀ ਸੀ।

ਰਾਜਪਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਇਹ ਦਿਨ 1919 ਵਿਚ ਸਾਡੀ ਆਜ਼ਾਦੀ ਦੇ ਅੰਦੋਲਨ ਵਿਚ ਵੀ ਆਪਣੀ ਮਹੱਤਵਪੂਰਨ ਛਾਪ ਛੱਡਦਾ ਹੈ। ਇਸ ਦਿਨ ਜਲਿ੍ਹਆਂਵਾਲਾ ਬਾਗ, ਅੰਮ੍ਰਿਤਸਰ ਵਿਚ ਅਨੇਕਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਅਤੇ ਇਸੇ ਕਤਲੇਆਮ ਨੇ ਆਜ਼ਾਦੀ ਦੀ ਲਹਿਰ ਨੂੰ ਵੱਡਾ ਹੁਲਾਰਾ ਦਿੱਤਾ ਸੀ। ਰਾਜਪਾਲ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਦੇਣ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰੇ ਅਤੇ ਆਗਾਮੀ ਸਾਲ ਸਾਡੇ ਸਾਰੀਆਂ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।

RELATED ARTICLES

Most Popular